ACT ਉਮੀਦਵਾਰ ਮਲਕੀਅਤ ਸਿੰਘ ਨੇ ਧਮਕੀਆਂ ਅਤੇ ਨਸਲਵਾਦੀ ਟਿੱਪਣੀਆਂ ਬਾਰੇ ਪੁਲਿਸ ਕੋਲ ਕੀਤੀ ਸ਼ਿਕਾਇਤ

ACT ਪਾਰਟੀ ਦੇ ਪਾਪਾਕੁਰਾ ਉਮੀਦਵਾਰ ਮਲਕੀਅਤ ਸਿੰਘ ਨੇ ਆਪਣੇ ਅਤੇ ਆਪਣੇ ਪਰਿਵਾਰ ਖ਼ਿਲਾਫ਼ ਸੋਸ਼ਲ ਮੀਡੀਆ ‘ਤੇ ਮਿਲੀਆਂ ਕਥਿਤ ਧਮਕੀਆਂ, ਨਸਲਵਾਦੀ ਟਿੱਪਣੀਆਂ ਅਤੇ ਨਫ਼ਰਤ ਭਰੇ ਸੁਨੇਹਿਆਂ ਸਬੰਧੀ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ।

ਮਲਕੀਅਤ ਸਿੰਘ ਦਾ ਕਹਿਣਾ ਹੈ ਕਿ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਉਨ੍ਹਾਂ ਨੂੰ ਸੋਸ਼ਲ ਮੀਡੀਆ ‘ਤੇ ਨਿਸ਼ਾਨਾ ਬਣਾਇਆ ਗਿਆ ਅਤੇ ਕਈ ਅਪਮਾਨਜਨਕ ਤੇ ਧਮਕੀ ਭਰੇ ਸੁਨੇਹੇ ਮਿਲੇ। ਉਨ੍ਹਾਂ ਨੇ ਕਿਹਾ ਕਿ ਉਹ ਖੁੱਲ੍ਹੀ ਚਰਚਾ ਦੇ ਹੱਕ ਵਿੱਚ ਹਨ, ਪਰ ਨਸਲਵਾਦ ਅਤੇ ਧਮਕੀਆਂ ਨੂੰ ਕਿਸੇ ਵੀ ਹਾਲਤ ਵਿੱਚ ਜਾਇਜ਼ ਨਹੀਂ ਠਹਿਰਾਇਆ ਜਾ ਸਕਦਾ।

ਨਿਊਜ਼ੀਲੈਂਡ ਪੁਲਿਸ ਨੇ ਪੁਸ਼ਟੀ ਕੀਤੀ ਹੈ ਕਿ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਅਨੁਸਾਰ ਸ਼ਿਕਾਇਤ 8 ਤੋਂ 24 ਜੂਨ ਦਰਮਿਆਨ ਹੋਈਆਂ ਕਥਿਤ ਧਮਕੀਆਂ ਨਾਲ ਸਬੰਧਿਤ ਹੈ ਅਤੇ ਜਾਂਚ ਅਜੇ ਸ਼ੁਰੂਆਤੀ ਪੜਾਅ ਵਿੱਚ ਹੈ।

ਇਹ ਮਾਮਲਾ ਉਸ ਸਮੇਂ ਸਾਹਮਣੇ ਆਇਆ ਹੈ ਜਦੋਂ ਦੇਸ਼ ਵਿੱਚ ਨਸਲਵਾਦੀ ਅਤੇ ਨਫ਼ਰਤ ਭਰੇ ਬਿਆਨਾਂ ਨੂੰ ਲੈ ਕੇ ਚਿੰਤਾਵਾਂ ਵੱਧ ਰਹੀਆਂ ਹਨ।

Video