University of Waikato ਆਪਣੇ ਨਵੇਂ Medical School ਲਈ Hamilton ਦੇ ratepayers ਵੱਲੋਂ ਲਗਭਗ $5.15 ਮਿਲੀਅਨ ਦੀ ਵਿੱਤੀ ਰਾਹਤ ਚਾਹੁੰਦੀ ਹੈ। ਇਸ ਮੰਗ ਵਿੱਚ ਕੌਂਸਲ ਫੀਸਾਂ ਅਤੇ ਹੋਰ ਖਰਚਿਆਂ ਵਿੱਚ ਛੋਟ ਸ਼ਾਮਲ ਹੋਣ ਦੀ ਗੱਲ ਸਾਹਮਣੇ ਆਈ ਹੈ।
ਨਵੇਂ ਮੈਡੀਕਲ ਸਕੂਲ ਦੀ ਸਥਾਪਨਾ ’ਤੇ ਲਗਭਗ $234.7 ਮਿਲੀਅਨ ਖਰਚ ਹੋਵੇਗਾ। ਸਰਕਾਰ $82.85 ਮਿਲੀਅਨ ਦੇ ਰਹੀ ਹੈ, ਜਦਕਿ ਬਾਕੀ $151.86 ਮਿਲੀਅਨ University ਅਤੇ ਉਸਦੇ ਸਹਿਯੋਗੀਆਂ ਵੱਲੋਂ ਦਿੱਤੇ ਜਾਣੇ ਹਨ।
ਇਹ ਸਕੂਲ 2028 ਤੋਂ ਹਰ ਸਾਲ 120 ਵਿਦਿਆਰਥੀਆਂ ਨੂੰ ਡਾਕਟਰੀ ਸਿਖਲਾਈ ਦੇਣ ਦੀ ਯੋਜਨਾ ਰੱਖਦਾ ਹੈ, ਖ਼ਾਸ ਕਰਕੇ ਪੇਂਡੂ ਅਤੇ ਖੇਤਰੀ ਇਲਾਕਿਆਂ ਵਿੱਚ ਡਾਕਟਰਾਂ ਦੀ ਘਾਟ ਪੂਰੀ ਕਰਨ ਲਈ।
ਹੁਣ ਸਵਾਲ ਇਹ ਹੈ—ਕੀ ਪਹਿਲਾਂ ਹੀ ਵਧ ਰਹੀਆਂ rates ਦੇ ਵਿਚਕਾਰ ਇਸ ਪ੍ਰੋਜੈਕਟ ਲਈ ratepayers ਦੇ ਪੈਸੇ ਵਰਤੇ ਜਾਣੇ ਚਾਹੀਦੇ ਹਨ?










