ਮੁੱਖ ਮੰਤਰੀ ਭਗਵੰਤ ਮਾਨ ਨੇ ਸੁਖਬੀਰ ਸਿੰਘ ਬਾਦਲ ਉਤੇ ਸ਼ਬਦੀ ਵਾਰ ਕੀਤਾ ਹੈ। ਸੀਐਮ ਮਾਨ ਨੇ ਪਾਗਲ ਕਹਿਣ ਉਤੇ ਸੁਖਬੀਰ ਬਾਦਲ ਨੂੰ ਮੋੜਵਾਂ ਜਵਾਬ ਦਿੱਤਾ ਹੈ। ਉਨ੍ਹਾਂ ਆਪਣੇ ਟਵਿੱਟਰ ਹੈਂਡਲ ਤੋਂ ਵੀਡੀਓ ਸ਼ੇਅਰ ਕੀਤਾ ਹੈ।
ਸੀਐਮ ਮਾਨ ਵੱਲੋਂ ਸ਼ੇਅਰ ਕੀਤੀ ਵੀਡੀਓ ਵਿੱਚ ਸੁਖਬੀਰ ਬਾਦਲ ਗੁਰਦੁਆਰਾ ਸਾਹਿਬ ਵਿੱਚ ਲੋਕਾਂ ਨੂੰ ਸੰਬੋਧਨ ਕਰ ਰਹੇ ਹਨ ਕਿ ਜਦੋਂ ਦਾ ਪੰਜਾਬ ਬਣਿਆ ਹੈ ਪੰਜਾਬ ਵਿੱਚ ਚਾਰ ਮੁੱਖ ਮੰਤਰੀ ਬਣੇ ਹਨ, ਤਿੰਨ ਹੀ ਸਮਝ ਲਓ। ਬਰਨਾਲਾ ਸਾਹਿਬ ਤਾਂ ਢਾਈ ਸਾਲ ਹੀ ਰਹੇ ਹਨ। ਪਰ ਬਾਦਲ ਸਾਹਿਬ ਤਕਰੀਬਨ 20 ਸਾਲ ਮੁੱਖ ਮੰਤਰੀ ਬਣੇ, ਕੈਪਟਨ ਅਮਰਿੰਦਰ ਸਿੰਘ 10 ਸਾਲ ਮੁੱਖ ਮੰਤਰੀ ਬਣਿਆ ਅਤੇ ਬੇਅੰਤ ਸਿਘ 10 ਸਾਲ ਮੁੱਖ ਮੰਤਰੀ ਬਣਿਆ ਹੈ ਅਤੇ ਹੁਣ ਇੱਕ ਬਣਿਆ ਹੈ, ਇਸ ਨੂੰ ਇਕ ਸਾਲ ਹੋਇਆ ਹੈ। ਇਸ ਦੇ ਜਵਾਬ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਸੁਖਬੀਰ ਬਾਦਲ ਨੂੰ ਮੋੜਵਾਂ ਜਵਾਬ ਦਿੱਤਾ ਹੈ।
ਸੀਐਮ ਮਾਨ ਨੇ ਲਿਖਿਆ ਹੈ ਕਿ ਆਹ ਦੇਖੋ ਪੰਜਾਬੀਓ..ਇਹਨਾਂ ਦੀ ਬੌਖਲਾਹਟ ਜਾਂ ਦਿਮਾਗੀ ਸੰਤੁਲਨ ਖਰਾਬ.. ਬਾਦਲ ਵੀ ਸਾਹਬ ..ਬਰਨਾਲਾ ਵੀ ਸਾਹਬ…ਬੇਅੰਤ ਸਿੰਘ ਵੀ ਅਤੇ ਕੈਪਟਨ ਵੀ ਸਾਹਬ..ਮੈਨੂੰ “ਪਾਗਲ ਜਿਹਾ” …ਕੋਈ ਗੱਲ ਨੀ ਸੁਖਬੀਰ ਸਿੰਘ ਜੀ ਮੇਰੇ ਨਾਲ ਕੁਦਰਤ ਐ ..ਮੇਰੇ ਨਾਲ ਲੋਕ ਨੇ ..ਘੱਟੋ-ਘੱਟ ਇਹ ਪਾਗਲ ਜਿਹਾ ਪੰਜਾਬ ਨੂੰ ਲੁੱਟਦਾ ਨਹੀਂ ਤੁਹਾਡੇ ਵਾਂਗ…








