ਪੰਜਾਬ ‘ਚ ਜਲਦ ਪੰਚਾਇਤੀ ਚੋਣਾਂ ਜਲਦ ਹੋਣ ਜਾ ਰਹੀਆਂ ਹਨ।
ਸਰਕਾਰ ਨੇ ਸੂਬੇ ਦੀਆਂ ਜ਼ਿਲ੍ਹਾ ਪ੍ਰੀਸ਼ਦ, ਬਲਾਕ ਸੰਮਤੀਆਂ ਤੇ ਗ੍ਰਾਮ ਪੰਚਾਇਤਾਂ ਭੰਗ ਕਰਨ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ।
ਪੰਚਾਇਤ ਸੰਮਤੀਆਂ ਤੇ ਜ਼ਿਲ੍ਹਾ ਪ੍ਰੀਸ਼ਦਾਂ ਲਈ ਚੋਣਾਂ 25 ਨਵੰਬਰ ਤੋਂ ਪਹਿਲਾਂ ਤੇ ਗ੍ਰਾਮ ਪੰਚਾਇਤਾਂ ਲਈ ਚੋਣਾਂ 31 ਦਸੰਬਰ 2023 ਤੋਂ ਪਹਿਲਾਂ ਕਰਵਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ।
ਗ੍ਰਾਮ ਪੰਚਾਇਤਾਂ ਭੰਗ ਕਰਨ ਤੋਂ ਬਾਅਦ ਸਰਕਾਰ ਵੱਲੋਂ ਪ੍ਰਬੰਧਕ ਲਾਉਣ ਸਬੰਧੀ ਹੁਕਮ ਵੀ ਜਾਰੀ ਕਰ ਦਿੱਤੇ ਗਏ ਹਨ।






